ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਭਗਵੰਤ ਮਾਨ ਨੂੰ ਮੋੜਵਾਂ ਜਵਾਬ

ਚੰਡੀਗੜ੍ਹ, 8 ਜੂਨ- ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ ਹੈ ਕਿ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਭਗਵੰਤ ਸਿੰਘ ਸਿੱਧੂ ਦਾ ਇਕ ਹੀ ਵਿਆਹ ਹੋਇਆ ਸੀ।