JALANDHAR WEATHER

ਬਿਜਲੀ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਦੋ ਕਿਸਾਨ ਜਥੇਬੰਦੀਆਂ ਵਲੋਂ 12 ਜਿਲ੍ਹਿਆਂ ਵਿਚ ਅੱਜ ਦਿੱਤੇ ਜਾ ਰਹੇ ਨੇ ਧਰਨੇ

ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੰਬੰਧੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਲੇਰਕੋਟਲਾ, ਮੋਗਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਹੁਸ਼ਿਆਰਪੁਰ, ਪਠਾਨਕੋਟ, ਜਲੰਧਰ, ਫ਼ਾਜ਼ਿਲਕਾ ਵਿਚ ਤਕਰੀਬਨ 104 ਥਾਵਾਂ ’ਤੇ ਪਾਵਰਕਾਮ ਦੇ ਮੁੱਖ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਸਰਵਣ ਸਿੰਘ ਪੰਧੇਰ, ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਨਿਆਲ ਤੇ ਸੁਖਵਿੰਦਰ ਸਿੰਘ ਸਭਰਾ, ਰਨਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਵੇਲੇ ਕੀਤਾ ਗਿਆ ਕੋਈ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਲਈ ਹੁਣ ਤਿੱਖੇ ਸਘੰਰਸ਼ਾਂ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ