ਜ਼ਬਰਨ ਵਸੂਲੀ ਮਾਮਲਾ: ਸਮੀਰ ਵਾਨਖੇੜੇ ਨੂੰ ਗਿ੍ਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਅਗਲੇ ਦੋ ਹਫ਼ਤਿਆਂ ਲਈ ਵਧੀ
ਮਹਾਰਾਸ਼ਟਰ, 8 ਜੂਨ- ਸਮੀਰ ਵਾਨਖੇੜੇ ਵਲੋਂ ਜ਼ਬਰਨ ਵਸੂਲੀ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਮੁੰਬਈ ਐਨ.ਸੀ.ਬੀ. ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਅਗਲੇ ਦੋ ਹਫ਼ਤਿਆਂ ਲਈ 23 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਵਾਨਖੇੜੇ ਦੇ ਵਕੀਲ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਉਸ ਨੂੰ ਪਟੀਸ਼ਨ ਵਿਚ ਸੋਧ ਕਰਨ ਦੀ ਇਜਾਜ਼ਤ ਦਿੱਤੀ ਜਾਵੇ।