ਕਾਹਨੂੰਵਾਨ ਪੁਲਿਸ ਵਲੋਂ 1000 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ
ਕਾਹਨੂੰਵਾਨ, 10 ਜੂਨ (ਕੁਲਦੀਪ ਸਿੰਘ ਜਾਫਲਪੁਰ)-ਕਾਹਨੂੰਵਾਨ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਤੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਥਾਣਾ ਮੁਖੀ ਸੁਖਜੀਤ ਸਿੰਘ ਰਿਆੜ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਕਮਲਜੀਤ ਸਿੰਘ ਪੁੱਤਰ ਜੈਲ ਸਿੰਘ ਵਾਸੀ ਢੇਸੀਆਂ ਥਾਣਾ ਕਾਹਨੂੰਵਾਨ ਵਜੋਂ ਹੋਈ ਹੈ। ਮੁਲਜ਼ਮ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।