ਮੋਟਰ ਗੈਰੇਜ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ । ਜਾਣਕਾਰੀ ਦਿੰਦੇ ਹੋਏ ਗੈਰੇਜ ਦੇ ਮਾਲਕ ਰਜਿੰਦਰ ਕੁਮਾਰ ਪੁੱਤਰ ਖਰੈਤੀ ਲਾਲ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਨੇੜਲੇ ਦੁਕਾਨਦਾਰ ਨੇ ਸਵੇਰੇ 4 ਵਜੇ ਫ਼ੋਨ ਕੀਤਾ ਕਿ ਤੁਹਾਡੇ ਮੋਟਰ ਗੈਰੇਜ ਵਿਚੋਂ ਧੂੰਆਂ ਬਹੁਤ ਨਿਕਲ ਰਿਹਾ ਹੈ । ਉਨ੍ਹਾਂ ਕਿਹਾ ਕਿ ਜਦ ਉਸ ਨੇ ਆਣ ਕੇ ਦੇਖਿਆ ਤੇ ਗੈਰੇਜ ਵਿਚ ਪਿਆ ਸਾਰਾ ਸਾਮਾਨ ਸੜ ਚੁੱਕਾ ਸੀ । ਇਹ ਸਾਮਾਨ ਸ਼ਾਰਟ ਸਰਕਟ ਦੁਆਰਾ ਅੱਗ ਲਗਣ ਕਾਰਨ ਸੜਿਆ ਹੈ । ਉਨ੍ਹਾਂ ਕਿਹਾ ਅੱਗ ਲੱਗਣ ਨਾਲ ਕਰੀਬ 7-8 ਲੱਖ ਦਾ ਐਨ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਹੈ ।