ਪ੍ਰਧਾਨ ਮੰਤਰੀ ਅੱਜ 51000 ਵਿਅਕਤੀਆਂ ਨੂੰ ਦੇਣਗੇ ਨਿਯੁਕਤੀ ਪੱਤਰ

ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡਿਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿਚ ਨਵੇਂ ਭਰਤੀ ਕੀਤੇ ਗਏ ਲਗਭਗ 51,000 ਨਿਯੁਕਤੀ ਪੱਤਰਾਂ ਨੂੰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ ’ਤੇ ਇਨ੍ਹਾਂ ਨੂੰ ਸੰਬੋਧਨ ਵੀ ਕਰਨਗੇ।