ਵਕੀਲ ਦੀ ਕੁੱਟਮਾਰ ਮਾਮਲੇ ਵਿਚ ਐਸ.ਐਸ. ਪੀ. ਸਣੇ 6 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ, 26 ਸਤੰਬਰ- ਪੰਜਾਬ ਪੁਲਿਸ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿਰਾਸਤ ਵਿਚ ਵਕੀਲ ਦੀ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਵਿਚ ਐਸ.ਪੀ. ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ ਅਤੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਮੇਤ ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਦੱਸ ਦੇਈਏ ਕਿ ਪੁਲਿਸ ਵਲੋਂ ਵਕੀਲ ਸਿੰਘ ਸੰਧੂ ਦੀ ਥਾਣੇ ਵਿਚ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਤੱਕ ਪਹੁੰਚ ਕਰਕੇ ਦੱਸਿਆ ਕਿ ਉਸ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਵਿਚ ਅਰਜੀ ਲਾ ਕੇ ਦੁਬਾਰਾ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ਬਾਅਦ ਕਰਵਾਏ ਗਏ ਮੈਡੀਕਲ ਵਿਚ ਵਕੀਲ ਦੇ 18 ਸੱਟਾਂ ਆਈਆਂ ਸਨ।