JALANDHAR WEATHER

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਹਰਚੋਵਾਲ, 26 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਬੀਤੀ ਰਾਤ ਇਕ ਸੜਕ ਹਾਦਸੇ ਵਿਚ ਨਜ਼ਦੀਕੀ ਪਿੰਡ ਭਾਮ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਕੈਪਟਨ ਸੁਰਜੀਤ ਸਿੰਘ ਸਰਪੰਚ ਪੱਤੀ ਬਾਬਾ ਟਹਿਲ ਦਾਸ ਭਾਮ ਆਪਣੀ ਡਿਊਟੀ ਕਰਕੇ ਅੰਮ੍ਰਿਤਸਰ ਤੋਂ ਬੁਲਟ ਮੋਟਰਸਾਈਕਲ ’ਤੇ ਪਿੰਡ ਨੂੰ ਆ ਰਿਹਾ ਸੀ ਤਾਂ ਹਰਚੋਵਾਲ ਤੋਂ ਬਟਾਲਾ ਰੋਡ ’ਤੇ ਪਿੰਡ ਬਸਰਾਵਾਂ ਪੈਟਰੋਲ ਪੰਪ ਦੇ ਨੇੜੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਥਾਣਾ ਕਾਦੀਆਂ ਦੀ ਪੁਲਿਸ ਵਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਨੂੰ ਥੋੜਾ ਸਮਾਂ ਪਹਿਲਾਂ ਨੌਕਰੀ ਮਿਲੀ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ