ਨਸ਼ਾ ਵੇਚਣ ਦੀ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਮੁਹੱਲਾ ਪ੍ਰਵੀਨ ਨਗਰ ਵਿਖੇ ਕੁਝ ਨੌਜਵਾਨਾਂ ਵਲੋਂ ਨਸ਼ਾ ਵੇਚਣ ਦੀ ਕਥਿਤ ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਕਾਰਵਾਈ ਕਰਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ 60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਐਸ.ਐਚ.ਓ. ਅਜਨਾਲਾ ਇੰਸਪੈਕਟਰ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਨੌਜਵਾਨਾਂ ਦੀ ਪਛਾਣ ਰਾਜਨ ਮਸੀਹ ਪੁੱਤਰ ਡੇਵਿਡ ਮਸੀਹ ਅਤੇ ਅਮਰਜੋਤ ਸਿੰਘ ਦੋਵੇਂ ਵਾਸੀ ਅਜਨਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ।