ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ

ਨਵੀਂ ਦਿੱਲੀ, 26 ਸਤੰਬਰ- ਪੀ.ਐਮ.ਓ. ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (26 ਸਤੰਬਰ) ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ 20 ਸਾਲ ਪੂਰੇ ਹੋਣ ਦੀ ਯਾਦ ’ਚ ਆਯੋਜਿਤ ਪ੍ਰੋਗਰਾਮ ’ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ਦੌਰਾਨ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਵੀ ਕਰਨਗੇ।