ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦਿੱਤੀਆਂ ਮੁਬਾਰਕਾਂ
ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਟਵਿਟਰ ’ਤੇ ਇਕ ਪੋਸਟ ਸ਼ੇਅਰ ਕਰਕੇ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।