ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਵਲੋਂ ਹੋਸਟਲ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਸੰਸਥਾਵਾਂ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਆਪਣੇ ਹੋਸਟਲ ਵਿਚ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਪਛਾਣ ਫ਼ਰੀਦਕੋਟ ਦੇ ਬਾਬਾ ਫ਼ਰੀਦ ਲਾਅ ਕਾਲਜ ਚੌਥੇ ਸਾਲ ਦੀ ਵਿਦਿਆਰਥਣ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਫ਼ਿੋਜ਼ਪੁਰ ਜ਼ਿਲ੍ਹੇ ਨਾਲ ਸੰਬੰਧਿਤ ਦੱਸੀ ਜਾ ਰਹੀ ਹੈ। ਹਾਲਾਂਕਿ ਸੁਸਾਈਡ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ ਪਰ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।