ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਗੁਰੂ ਨਗਰੀ ਵਿਚ ਨਾਰਥ ਜ਼ੋਨਲ ਕਾਨਫ਼ਰੰਸ ਅੱਜ


ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਅੰਮ੍ਰਿਤਸਰ ਵਿਚ ਅੱਜ ਹੋਣ ਵਾਲੀ ਨਾਰਥ ਜ਼ੋਨਲ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਬਾਅਦ ਦੁਪਹਿਰ 1 ਵਜੇ ਦੇ ਕਰੀਬ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹਵਾਈ ਅੱਡੇ ਵਿਖੇ ਪੁੱਜਣਗੇ। ਇਸ ਉਪਰੰਤ ਉਹ ਦੁਪਹਿਰ 2 ਵਜੇ ਸਥਾਨਕ ਹੋਟਲ ਤਾਜ ਸਵਰਨਾ ਵਿਚ ਸ਼ੁਰੂ ਹੋ ਰਹੀ ਨਾਰਥ ਜ਼ੋਨਲ ਕਾਨਫ਼ਰੰਸ ਦੀ ਪ੍ਰਧਾਨਗੀ ਕਰਨਗੇ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ, ਹਿਮਾਚਲ ਦੇ ਮੁੱਖ ਮੰਤਰੀ ਸ੍ਰੀ ਸੁਖਵਿੰਦਰ ਸੁੱਖੂ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਸ੍ਰੀ ਮਨੋਜ ਸਿਨਹਾ, ਦਿੱਲੀ ਦੇ ਉਪ ਰਾਜਪਾਲ ਸ੍ਰੀ ਵੀ. ਕੇ. ਸਕਸੈਨਾ ਸਮੇਤ ਹੋਰ ਵੱਖ ਵੱਖ ਰਾਜਾਂ ਦੇ ਮੁਖੀ ਤੇ ਅਧਿਕਾਰੀ ਅੰਮ੍ਰਿਤਸਰ ਪੁੱਜ ਗਏ ਹਨ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ, ਜਿੱਥੇ ਸ਼੍ਰੋਮਣੀ ਕਮੇਟੀ ਵਲੋ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।