JALANDHAR WEATHER

ਮਜ਼ਦੂਰਾਂ ਵਲੋਂ ਰੋਸ ਰੈਲੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਜ਼ਦੂਰਾਂ ਦੀ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦੇ ਫ਼ੈਸਲੇ ਦਾ ਵਿਰੋਧ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਪਿੰਡ ਨਮੋਲ ਵਿਖੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਧਰਮਪਾਲ ਨਮੋਲ ਨੇ ਕਿਹਾ ਕਿ ਅੱਠ ਘੰਟੇ ਦੀ ਦਿਹਾੜੀ ਅਤੇ ਹੋਰ ਮਜ਼ਦੂਰ ਮੰਗਾਂ ਨੂੰ ਲੈ ਕੇ ਮਿਹਨਤਕਸ਼ ਲੋਕਾਂ ਵਲੋਂ ਸ਼ਿਕਾਗੋ ਦੀ ਧਰਤੀ ’ਤੇ ਲਾਮਿਸਾਲ ਘੋਲ ਲੜਿਆ ਗਿਆ ਸੀ, ਜਿਸ ਦੇ ਚੱਲਦਿਆਂ ਇਸ ਘੋਲ ਨੇ ਦੁਨੀਆ ਭਰ ਵਿਚ ਸਾਮਰਾਜੀਆਂ ਦੇ ਮਨਸੂਬਿਆਂ ਨੂੰ ਫ਼ੇਲ ਕਰਕੇ ਅੱਠ ਘੰਟੇ ਦੀ ਦਿਹਾੜੀ ਅਤੇ ਹੋਰ ਮੰਗਾਂ ਮਨਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਸੀ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੋਣ ਵਾਅਦਾ ਕੀਤਾ ਸੀ ਕਿ ਪੰਜਾਬ ’ਚ ਆਪ ਦੀ ਸਰਕਾਰ ਬਣਨ ’ਤੇ ਕਿਸੇ ਵੀ ਵਰਗ ਨੂੰ ਧਰਨੇ, ਰੈਲੀਆਂ, ਚੱਕੇ ਜਾਮ ਕਰਨ ਦੀ ਲੋੜ ਨਹੀਂ ਪਵੇਗੀ ਪਰ ਆਪ ਸਰਕਾਰ ਸਤਾ ’ਚ ਆਉਂਦਿਆਂ ਹੀ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਲੋਕ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਤਾਂ ਮਿਹਨਤਕਸ਼ ਲੋਕ ਆਪਣੇ ਲਾਮਿਸਾਲ ਇਤਿਹਾਸਕ ਵਿਰਸੇ ਦੇ ਰਾਹਾਂ ’ਤੇ ਚੱਲ ਕੇ ਸੰਘਰਸ਼ਾਂ ਦੇ ਪਿੜ ਉਸਾਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ