JALANDHAR WEATHER

ਲਖ਼ੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕੇਸ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਦਿੱਲੀ ਵਿਚ ਇਲਾਜ ਕਰਵਾਉਣ ਲਈ ਐਨ.ਸੀ.ਟੀ. ਦਿੱਲੀ ਵਿਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪਿਛਲੀ ਸ਼ਰਤ ਨੂੰ ਹਟਾ ਦਿੱਤਾ, ਜਿਸ ਵਿਚ ਉਸ ਦੇ ਦਿੱਲੀ ਵਿਚ ਦਾਖਲੇ ’ਤੇ ਪਾਬੰਦੀ ਲਗਾਈ ਗਈ ਸੀ। ਅਦਾਲਤ ਨੇ ਹਾਲਾਂਕਿ ਇਹ ਵੀ ਕਿਹਾ ਕਿ ਉਹ ਚੱਲ ਰਹੇ ਕੇਸ ਦੇ ਸੰਬੰਧ ਵਿਚ ਮੀਡੀਆ ਨੂੰ ਸੰਬੋਧਨ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਜਨਤਕ ਸਮਾਗਮ ਵਿਚ ਹਿੱਸਾ ਲਵੇਗਾ। ਅਦਾਲਤ ਨੇ ਅੱਗੇ ਸਪਸ਼ਟ ਕੀਤਾ ਕਿ ਯੂ.ਪੀ. ਵਿਚ ਦਾਖ਼ਲੇ ’ਤੇ ਪਾਬੰਦੀ ਜਾਰੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ