ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਸ਼ਾਮਿਲ ਹੋਣ ਲਈ ਅਮਿਤ ਸ਼ਾਹ ਰਾਜਾਸਾਂਸੀ ਹਵਾਈ ਅੱਡਾ ਪੁੱਜੇ


ਰਾਜਾਸਾਂਸੀ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਵਿਖੇ ਅੱਜ ਹੋ ਰਹੀ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਪੰਜਾਬ ਸਰਕਾਰ ਦੀ ਤਰਫੋਂ ਸਵਾਗਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐਨ.ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ ਹੋਏ ਸਨ, ਜਿਨ੍ਹਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਇੱਥੋਂ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ।