ਪੰਜਾਬ ਹਰਿਆਣਾ ਬਾਰ ਐਸੋਸੀਏਸ਼ਨ ਦੇ ਵਕੀਲ ਹੜਤਾਲ ’ਤੇ ਅੜੇ
ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਜੀ.ਬੀ.ਐਸ. ਢਿੱਲੋਂ ਦਾ ਕਹਿਣਾ ਹੈ ਕਿ ਜਨਰਲ ਹਾਊਸ ’ਚ ਅਸੀਂ ਫੈਸਲਾ ਕੀਤਾ ਹੈ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਐਡਵੋਕੇਟ ਜਨਰਲ ਦੀ ਜ਼ਮਾਨਤ ਦੀ ਅਰਜ਼ੀ ਪਾਵਾਂਗੇ। ਹਾਊਸ ਨੇ ਸਰਕਾਰ ਨੂੰ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ... ਸ਼ੁੱਕਰਵਾਰ ਨੂੰ ਸਾਡਾ ਅਗਲਾ ਜਨਰਲ ਹਾਊਸ ਹੈ। ਸਾਡੇ ਵਕੀਲ ’ਤੇ ਦਰਜ ਐੱਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ। ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਅਸੀਂ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਹੈ। ਹੜਤਾਲ ਜਾਰੀ ਰਹੇਗੀ।