ਪਾਕਿਸਤਾਨ: ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ
ਇਸਲਾਮਾਬਾਦ, 26 ਸਤੰਬਰ- ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਸਿਫ਼ਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਇਸ ਨਾਲ ਉਨ੍ਹਾਂ ਦੀ ਜਲਦੀ ਰਿਹਾਈ ਹੋਣ ਦੀ ਸੰਭਾਵਨਾ ਵੀ ਘੱਟ ਗਈ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਪਿਛਲੇ ਸਾਲ ਮਾਰਚ ’ਚ ਅਧਿਕਾਰਤ ਸੀਕਰੇਟ ਐਕਟ ਦੀ ਉਲੰਘਣਾ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।