ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਦੇ ਮੁਤਾਬਿਕ ਮ੍ਰਿਤਕ ਅਤੇ ਜ਼ਖ਼ਮੀ ਦੋਵੇਂ ਹੀ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਹਨ।