ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
ਨਵੀਂ ਦਿੱਲੀ, 27 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਵਿਕਸਤ ਭਾਰਤ ਲਈ ਲੋਕਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਚਾਹੀਦਾ ਹੈ।