ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ

ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਗੁਵਹਾਟੀ ਦੇ ਸੰਯੁਕਤ ਪੁਲਿਸ ਕਮਿਸ਼ਨਰ ਥੂਬੇ ਪ੍ਰਤੀਕ ਵਿਜੇ ਕੁਮਾਰ ਨੇ ਦੱਸਿਆ ਕਿ ਮੁੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਦਿਆਰਥੀ ਹਨ।