ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ’ਤੇ ਰੇਸੇਪ ਤੈਯਪ ਏਰਦੋਗਨ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਾਡੇ ਦੁਵੱਲੇ ਸੰਬੰਧ ਅਤੇ ਵਿਸ਼ਵ ਮੁੱਦਿਆਂ ’ਤੇ ਸਹਿਯੋਗ ਆਉਣ ਵਾਲੇ ਸਮੇਂ ਵਿਚ ਵਧਦਾ ਰਹੇਗਾ।