ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਐਨ.ਆਈ.ਏ. ਦੀ ਅਪੀਲ ’ਤੇ ਦਿੱਲੀ ਹਾਈ ਕੋਰਟ ਨੇ 9 ਅਗਸਤ ਨੂੰ ਸੁਣਵਾਈ ਦੀ ਅਗਲੀ ਤਰੀਕ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।