ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ ‘ਅਜੀਤ’ ਨੂੰ ਸਰਕਾਰ ਦੀ ਬੇਰੁਖੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੀ ਚੁਫ਼ੇਰੇ ਤੋਂ ਨਿੰਦਾ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਰੂਬੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮਾਨ ਸਰਕਾਰ ਵਲੋਂ ਹੱਕ ਸੱਚ ਦੀ ਅਵਾਜ਼ ਚੁੱਕਣ ਵਾਲੀ ਅਖ਼ਬਾਰ ‘ਅਜੀਤ’ ਨਾਲ ਪਹਿਲਾਂ ਸਰਕਾਰੀ ਇਸ਼ਤਿਹਾਰ ਬੰਦ ਕਰਕੇ ਵਿਤਕਰਾ ਕੀਤਾ ਗਿਆ ਹੁਣ ਹੱਦ ਉਸ ਸਮੇਂ ਹੋ ਗਈ ਜਦੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਸੰਬੰਧ ’ਚ ਵਿਜੀਲੈਂਸ ਬਿਊਰੋ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ ਜਾਰੀ ਕੀਤੇ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਦਾਰਾ ‘ਅਜੀਤ’ ਵਲੋਂ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕ ਸੱਚ ਦੀ ਲੜਾਈ ਲਈ ਹਮੇਸ਼ਾਂ ਹੀ ਝੰਡਾ ਬੁਲੰਦ ਕੀਤਾ ਗਿਆ ਤੇ ਕਦੇ ਵੀ ਆਪਣੇ ਅਸੂਲਾਂ ਤੋਂ ਪਿੱਛੇ ਨਹੀਂ ਹਟੇ।