19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1773 ਰੁਪਏ ਹੋ ਗਈ ਹੈ। ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ।