JALANDHAR WEATHER

ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ

ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਮੰਡੀ ਜ਼ਿਲ੍ਹੇ ਦੇ ਕਾਰਸੋਗ ਸਬ-ਡਿਵੀਜ਼ਨ ਅਧੀਨ ਖਰੋਦੀ ਨੇੜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚ.ਆਰ.ਟੀ.ਸੀ.) ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਕਈ ਯਾਤਰੀ ਜ਼ਖ਼ਮੀ ਹੋ ਗਏ। ਚਸ਼ਮਦੀਦਾਂ ਮੁਤਾਬਕ ਬੱਸ ਖੱਡ ’ਚ ਪਲਟਦੀ ਹੋਈ ਕਿਸੇ ਤਰ੍ਹਾਂ ਦੋ ਦਰੱਖ਼ਤਾਂ ਵਿਚਕਾਰ ਫਸ ਗਈ, ਜਿਸ ਕਾਰਨ ਉਹ ਡੂੰਘੀ ਖੱਡ ਵਿਚ ਡਿੱਗਣ ਤੋਂ ਬਚ ਗਈ। ਸਥਾਨਕ ਪ੍ਰਸ਼ਾਸਨ ਨੇ ਮੌਕੇ ’ਤੇ ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਹੋਏ ਡਰਾਈਵਰ, ਕੰਡਕਟਰ ਅਤੇ ਹੋਰ ਯਾਤਰੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ