ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ

ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫ਼ੈਡਰੇਸ਼ਨ ਵਲੋਂ ਬਠਿੰਡਾ ਵਿਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ।