ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਇਨਸਾਫ਼ ਕਰਨ ਲਈ ਮੈਂ ਪੰਜਾਬ ਦੇ ਮਾਨਯੋਗ ਰਾਜਪਾਲ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਚੀਫ਼ ਜਸਟਿਸ ਕੋਲ ਭੇਜ ਦੇਣ। ਉਨ੍ਹਾਂ ਇਸ ਸੰਬੰਧੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ।