ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਸਨ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਨਿਊ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚ ਪਾਰਟੀ ਵਰਕਰਾਂ ਅਤੇ ਅਹੁਦੇਦਾਰ ਦੀ ਹਾਜ਼ਰੀ ਵਿਚ ਉਨ੍ਹਾਂ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਿਲ ਕਰ ਰਹੇ ਹਨ।