ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ ਅਸੀਂ ਨੁਮਾਇੰਦਗੀ ਕਰਦੇ ਹਾਂ ਅਤੇ ਦੂਜੀ ਜਿਸ ਦੀ ਨੁਮਾਇੰਦਗਰੀ ਭਾਜਪਾ ਅਤੇ ਆਰ.ਐਸ.ਐਸ. ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੌਖੇ ਸ਼ਬਦਾਂ ਵਿਚ ਕਿਹਾ ਜਾਵੇ ਤਾਂ ਇਕ ਪਾਸੇ ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ ਹੈ ਅਤੇ ਦੂਜੇ ਪਾਸੇ ਨੱਥੂਰਾਮ ਗੋਡਸੇ ਦੀ ਵਿਚਾਰ ਅਪਣਾਈ ਜਾ ਰਹੀ ਹੈ।