ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਦੋਹਾਂ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਹਨ। ਦਰਅਸਲ ਹਰਿਆਣਾ ਵਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ਵਿਚ ਨਹੀਂ ਹੈ।