ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ

ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਜਾਮੀਆ ਮਿਲੀਆ ਇਸਲਾਮੀਆ ਦਾ ਨੰਬਰ ਆਉਂਦਾ ਹੈ। ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਮਦਰਾਸ ਨੇ ਲਗਾਤਾਰ ਪੰਜਵੇਂ ਸਾਲ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫ਼ਰੇਮਵਰਕ, 2023 ਵਿਚ ਸਿਖ਼ਰ ’ਤੇ ਰਿਹਾ ਹੈ। ਇੰਜਨੀਅਰਿੰਗ ਸੰਸਥਾਵਾਂ ਵਿਚ ਆਈ.ਆਈ.ਟੀ. ਮਦਰਾਸ ਨੇ ਲਗਾਤਾਰ ਅੱਠਵੇਂ ਸਾਲ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ। ਇਸ ਸ਼੍ਰੇਣੀ ਵਿਚ ਆਈ.ਆਈ.ਟੀ. ਦਿੱਲੀ ਅਤੇ ਆਈ.ਆਈ.ਟੀ. ਮੁੰਬਈ ਨੂੰ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਰੱਖਿਆ ਗਿਆ ਹੈ।