ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਅੱਜ ਰਸਾਲ ਸਿੰਘ ਦੀ ਮਿ੍ਰਤਕ ਦੇਹ ਕਸਬਾ ਚੋਗਾਵਾਂ ਵਿਖੇ ਪਹੁੰਚੀ। ਸੈਂਕੜੇ ਨਮ ਅੱਖਾਂ ਨਾਲ ਗਮਗੀਮ ਮਾਹੌਲ ਵਿਚ ਮਿ੍ਰਤਕ ਰਸਾਲ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮਿ੍ਤਕ ਦੇ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਨੇ ਦੱਸਿਆ ਰਸਾਲ ਸਿੰਘ ਕੁਝ ਦਿਨ ਪਹਿਲਾਂ ਹੀ ਅਮਰੀਕਾ ਗਿਆ ਸੀ, ਜਿੱਥੇ ਉਹ ਇਕ ਸੜਕ ਹਾਦਸੇ ਵਿਚ ਗੰਭੀਰ ਜਖ਼ਮੀ ਹੋ ਗਿਆ ਸੀ, ਨੂੰ ਅਮਰੀਕਾ ਦੇ ਹਸਪਤਾਲ ਦਾਖ਼ਲ ਵੀ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦਾ ਦਿਹਾਂਤ ਹੋ ਗਿਆ। ਰਸਾਲ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਸਹਾਰਾ ਸੀ। ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।