JALANDHAR WEATHER

ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ

ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ ਬਦਲ ਦਿੱਤਾ ਗਿਆ ਹੈ। ਪੁਲਿਸ ਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਰੋਕਣ ਲਈ ਵੱਡੀ ਪੱਧਰ ’ਤੇ ਤਿਆਰੀ ਕੀਤੀ ਗਈ ਹੈ ਅਤੇ ਪੂਰੀ ਤਰ੍ਹਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਕਿਸਾਨ ਇੱਥੇ ਟਰੈਕਟਰ ਟਰਾਲੀਆਂ ਲੈ ਕੇ ਪੁੱਜਣੇ ਸ਼ੁਰੂ ਹੋ ਗਏ ਹਨ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਵੀ ਕੀਤਾ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ