JALANDHAR WEATHER

ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਝੁਕਾ ਸਕਦੇ ਹਾਂ ਪਰ ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਇਸ ਮੌਕੇ ਜਥੇਦਾਰ ਨੇ ਪੰਥਕ ਆਗੂਆਂ ਤੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਫ਼ਲੇ ਬੰਨ੍ਹ ਕੇ ਪਿੰਡਾਂ ਵਿਚ ਜਾਈਏ ਤੇ ਪੰਥ ਨੂੰ ਇਕੱਠਾ ਕਰੀਏ, ਕਿਉਂਕਿ ਸਾਡੀ ਸ਼ਕਤੀ ਦਾ ਸਰੋਤ ਪਿੰਡਾਂ ਵਿਚ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕੱਠੇ ਹੋਈਏ, ਸਾਨੂੰ ਸਰਕਾਰਾਂ ਤੋਂ ਇਨਸਾਫ਼ ਮੰਗਣ ਦੀ ਕੋਈ ਲੋੜ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ