JALANDHAR WEATHER

ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ

ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ ਕਿਉਂਕਿ ਰਾਜ ਸਰਕਾਰ ਦੋ ਅਗਾਊਂ ਨੋਟਿਸਾਂ ਦੇ ਬਾਵਜੂਦ ਕਾਰਵਾਈ ਰਿਪੋਰਟ ਪੇਸ਼ ਕਰਨ ਵਿਚ ਅਸਫ਼ਲ ਰਹੀ ਹੈ। ਤੀਸਰੇ ਨੋਟਿਸ ਵਿਚ ਐਨ.ਸੀ.ਐਸ.ਸੀ. ਨੇ ਰਾਜ ਸਰਕਾਰ ਦੇ ਮੁੱਖ ਸਕੱਤਰ, ਡਾਇਰੈਕਟਰ ਜਨਰਲ ਪੁਲਿਸ ਅਤੇ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਪੀੜਤ ਦੇ ਬਿਆਨ ਵੀਡੀਓ ਕਾਨਫ਼ਰੰਸ ਰਾਹੀਂ ਜਾਂ ਦਿੱਲੀ ਵਿਚ ਵਿਅਕਤੀਗਤ ਤੌਰ ’ਤੇ ਰਿਕਾਰਡ ਕਰੇ ਤੇ ਉਸ ਨੂੰ ਸੁਰੱਖਿਆ ਪ੍ਰਦਾਨ ਕਰੇ ਅਤੇ 12 ਜੂਨ ਤੱਕ ਕਾਰਵਾਈ ਰਿਪੋਰਟ ਪੇਸ਼ ਕੀਤੀ ਜਾਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ 5 ਮਈ ਨੂੰ ਪਹਿਲਾ ਅਤੇ 25 ਮਈ ਨੂੰ ਰਾਜ ਸਰਕਾਰ ਨੂੰ ਦੂਜਾ ਨੋਟਿਸ ਜਾਰੀ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ