
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ ਗਲਤ ਸ਼ਬਦਾਵਲੀ ਵਰਤਣ ਦਾ ਦੋਸ਼ ਲਗਾਇਆ, ਜਿਸ ਤੋਂ ਬਾਅਦ ਭਾਜਪਾ ਕੌਂਸਲਰਾਂ ਨੇ ‘ਆਪ’ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੀਟਿੰਗ ਸ਼ੁਰੂ ਹੁੰਦੇ ਹੀ ਤਰੁਣਾ ਮਹਿਤਾ ਦੇ ਕਾਂਗਰਸ ’ਚ ਸ਼ਾਮਿਲ ਹੋਣ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਾਂਗਰਸ ਨੇ ਡੰਪਿੰਗ ਗਰਾਊਂਡ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਕਿਰਨ ਖ਼ੇਰ ਨੇ ਉਨ੍ਹਾਂ ਦੀ ਸੀਟ ਨੇੜੇ ਜਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਹੈ। ਹਾਊਸ ਵਲੋਂ ‘ਆਪ’ ਕੌਂਸਲਰਾਂ ਨੂੰ ਮੀਟਿੰਗ ’ਚੋਂ ਸਸਪੈਂਡ ਕਰ ਦਿੱਤਾ ਗਿਆ।