JALANDHAR WEATHER

ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਟਵਾਰੀ ਵਿਪਨ ਕੁਮਾਰ ਨੇ ਦੱਸਿਆ ਕਿ ਉਹ ਸਵੇਰ ਵੇਲੇ ਆਪਣੀ ਗੱਡੀ ਖੜ੍ਹੀ ਕਰਕੇ ਤਹਿਸੀਲ ਕੰਪਲੈਕਸ ਵਿਚ ਆਪਣੇ ਕਮਰੇ ਵੱਲ ਪੈਦਲ ਜਾ ਰਹੇ ਸਨ ਤਾਂ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਉਸ ਦੇ ਨਾਲ ਆ ਰਹੇ ਸਾਥੀ ਸੁਖਦੇਵ ਵਾਸੀ ਕਤਪਾਲੋ (ਫਿਲੋਰ) ਕੋਲੋਂ ਬੈਗ ਖੋਹ ਲਿਆ ਅਤੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਲੁਟੇਰਿਆਂ 1500 ਰੁਪਏ ਨਗਦੀ, ਮੋਬਾਈਲ ਤੇ ਦੁਪਹਿਰ ਵੇਲੇ ਦੀ ਉਨ੍ਹਾਂ ਦੀ ਰੋਟੀ (ਟਿਫ਼ਨ) ਦੀ ਖੋਹ ਕੀਤੀ ਗਈ ਹੈ। ਇਸ ਸੰਬੰਧੀ ਨੂਰਮਹਿਲ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ