ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ ਵਲੋਂ ਜਾਰੀ ਹੁਕਮਾਂ ਵਿਚ ਨਿੱਜੀ ਸਹਾਇਕ ਰਤੀਸ਼ ਕੁਮਾਰ ਕੇ.ਆਰ. ਅਤੇ ਡਰਾਈਵਰ ਮੁਹੰਮਦ ਰਫ਼ੀ ਨੂੰ ਉਨ੍ਹਾਂ ਦੀਆਂ ਡਿਊਟੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਰਤੀਸ਼ ਕੁਮਾਰ ਅਤੇ ਮੁਹੰਮਦ ਰਫੀ ਨੂੰ ਆਪਣੇ ਪਛਾਣ ਪੱਤਰ ਸੌਂਪਣ ਲਈ ਕਿਹਾ ਗਿਆ ਹੈ।