ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ ਨੇ ਕਿਹਾ, "ਕੋਰੋਮੰਡਲ ਐਕਸਪ੍ਰੈਸ ਬੁੱਧਵਾਰ ਤੋਂ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਲਈ ਤਿਆਰ ਹੈ।"