ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ

ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ 5 ਲੱਖ 95 ਹਜ਼ਾਰ ਦੀ ਡਰੱਗ ਮਨੀ, 362 ਗ੍ਰਾਮ ਹੈਰੋਇਨ ਅਤੇ ਇਕ ਗੱਡੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ। ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਤਿੰਨੇ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ.ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।