JALANDHAR WEATHER

ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਦਲਿਤ ਭਾਈਚਾਰੇ ਨਾਲ ਸੰਬੰਧ ਰੱਖਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਪਮਾਨ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਉਨ੍ਹਾਂ ਇਕ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਬਹੁਤ ਅਪਮਾਨਜਨਕ ਅਤੇ ਅਨੈਤਿਕ ਟਿੱਪਣੀਆਂ ਕੀਤੀਆਂ ਜਦੋਂ ਕੇਜਰੀਵਾਲ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ