JALANDHAR WEATHER

ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ

ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਲਸ਼ਨ ਕੁਮਾਰ ਵਾਸੀ ਜਗਰਾਓਂ ਅਤੇ ਦਿਲਪ੍ਰੀਤ ਸਿੰਘ ਵਾਸੀ ਰਾਊਕੇ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਇਕ 32 ਬੋਰ ਰਿਵਾਲਵਰ, ਇਕ ਪਿਸਟਲ 32 ਬੋਰ, 4 ਜ਼ਿੰਦਾ ਰੌਂਦ ਅਤੇ ਬਰਿਜ਼ਾ ਗੱਡੀ ਬਰਾਮਦ ਹੋਈ ਹੈ। ਪੁਲਿਸ ਨੇ ਗੁਲਸ਼ਨ ਕੁਮਾਰ ਵਾਸੀ ਜਗਰਾਉਂ ਅਤੇ ਦਿਲਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਗ੍ਰਿਫ਼ਤਾਰ ਕੀਤੇ ਗਏ ਗੁਲਸ਼ਨ ਕੁਮਾਰ ਖ਼ਿਲਾਫ਼ 13 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ ਅਤੇ ਦਿਲਪ੍ਰੀਤ ਖ਼ਿਲਾਫ਼ 6 ਮਾਮਲੇ ਦਰਜ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ