JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ

ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ਅਤੇ ਆਪਸੀ ਹਿੱਤਾਂ ਦੇ ਵੱਖ-ਵੱਖ ਬਹੁਪੱਖੀ ਅਤੇ ਗਲੋਬਲ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ । ਪ੍ਰਧਾਨ ਮੰਤਰੀ ਨੇ ਅਪ੍ਰੈਲ 2023 ਵਿਚ ਜੇਦਾਹ ਰਾਹੀਂ ਭਾਰਤੀ ਨਾਗਰਿਕਾਂ ਨੂੰ ਸੁਡਾਨ ਤੋਂ ਬਾਹਰ ਕੱਢਣ ਦੌਰਾਨ ਸਾਊਦੀ ਅਰਬ ਦੇ ਸ਼ਾਨਦਾਰ ਸਮਰਥਨ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦਾ ਧੰਨਵਾਦ ਕੀਤਾ । ਉਨ੍ਹਾਂ ਨੇ ਆਉਣ ਵਾਲੀ ਹੱਜ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ