JALANDHAR WEATHER

ਪਾਕਿਸਤਾਨੀ ਡਰੋਨ ਰਾਹੀਂ ਸੁੱਟੀ 5 ਕਿਲੋ ਹੈਰੋਇਨ ਬਰਾਮਦ

ਚੋਗਾਵਾਂ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਜਵਾਨਾਂ ਅਤੇ ਲੋਪੋਕੇ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ 5 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਡੀ.ਐਸ.ਪੀ ਅਟਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਬੀ.ਐੱਸ.ਐੱਫ. 22 ਬਟਾਲੀਅਨ ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ ਟੀਮਾਂ ਬਣਾਕੇ ਸਰਹੱਦ ਨੇੜਲੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ।ਰਾਤ 1.30 ਵਜੇ ਡਰੋਨ ਦੀ ਹਲਚਲ ਸੁੁਣਾਈ ਦਿੱਤੀ ਤਾ ਪਿੰਡਾਂ ਨੂੰ ਸੀਲ ਕਰਕੇ ਚੱਪੇ-ਚੱਪੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਿੰਡ ਰਾਏ ਦੇ ਖੇਤਾਂ ਵਿਚ ਡਰੋਨ ਰਾਹੀਂ ਸੁੱਟਿਆ ਇਕ ਵੱਡਾ ਪੈਕਟ ਮਿਲਿਆ, ਜਿਸ ਵਿਚੋਂ ਕਰੀਬ 5 ਕਿਲੋ ਹੈਰੋਇਨ ਬਰਾਮਦ ਹੋਈ। ਇਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ