ਟਰੰਪ ਨੂੰ ਕਲਾਸੀਫਾਈਡ ਦਸਤਾਵੇਜ਼ਾਂ ਦੇ ਮਾਮਲੇ 'ਚ ਠਹਿਰਾਇਆ ਗਿਆ ਦੋਸ਼ੀ
ਨਿਊਯਾਰਕ, 9 ਜੂਨ -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਗੁਪਤ ਦਸਤਾਵੇਜ਼ਾਂ ਨਾਲ ਨਜਿੱਠਣ ਦੀ ਜਾਂਚ ਵਿਚ ਦੋਸ਼ੀ ਠਹਿਰਾਇਆ ਗਿਆ ਹੈ।ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਕੀਤਾ ਕਿ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ ਨੂੰ ਮਿਆਮੀ ਦੀ ਸੰਘੀ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ।