ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ ਸਰਵਿਸ ਨੇ ਸੁਰੱਖਿਅਤ ਬਚਾ ਲਿਆ ਅਤੇ ਨੇੜਲੇ ਹਸਪਤਾਲਾਂ ਵਿਚ ਭੇਜ ਦਿੱਤਾ।