ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ

ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17 ਨੂੰ ਅਗਲਾ ਐਲਾਨ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਆਪਣਾ ਅੰਦੋਲਨ ਵਾਪਸ ਨਹੀਂ ਲੈ ਰਹੇ। ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਤੱਕ ਅੰਦੋਲਨ ਜਾਰੀ ਰਹੇਗਾ।