ਕਿਸਾਨਾਂ ਵਲੋਂ ਸ਼ੂਗਰ ਮਿੱਲ ਅੱਗੇ ਬਕਾਇਆ ਰਾਸ਼ੀ ਨੂੰ ਲੈ ਧਰਨਾ ਸ਼ੁਰੂ

ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)- ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਅੱਜ ਕਿਸਾਨਾਂ ਵਲੋਂ ਮਿੱਲ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 12 ਵਜੇ ਤੱਕ ਹੱਲ ਨਾ ਕੀਤਾ ਗਿਆ ਤਾਂ ਮਿੱਲ ਨੂੰ ਤਾਲੇ ਲਗਾ ਦਿੱਤੇ ਜਾਣਗੇ।