ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੇ ਐਸ.ਐਸ.ਪੀ. ਨੂੰ ਕੀਤਾ ਚੈਲੇਂਜ

ਤਰਨਤਾਰਨ, 27 ਸਤੰਬਰ- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਦੇ ਕਾਰਜਕਾਲ ਵਿਚ ਤਰਨ ਤਾਰਨ ਐਸ. ਐਸ. ਪੀ. ਨੂੰ ਸਿੱਧਾ ਚੈਲੇਂਜ ਕੀਤਾ ਹੈ ਅਤੇ ਕਈ ਗੰਭੀਰ ਦੋਸ਼ ਲਾਏ ਹਨ। ਵਿਧਾਇਕ ਨੇ ਤਰਨਤਾਰਨ ਪੁਲਿਸ ’ਤੇ ਧੱਕੇਸ਼ਾਹੀ ਕਰਨ ਅਤੇ ਰਿਸ਼ਵਤਖੋਰੀ ਕਰਨ ਦੇ ਇਲਜ਼ਾਮ ਲਗਾਏ ਹਨ। ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਉਸ ਵਲੋਂ ਤਰਨਤਾਰਨ ਪੁਲਿਸ ’ਤੇ ਆਪਣੇ ਜੀਜੇ ਨਾਲ ਕੁੱਟਮਾਰ ਕਰਨ ਅਤੇ ਝੂਠਾ ਪਰਚਾ ਦਰਜ ਕਰਨ ਦੇ ਵੀ ਇਲਜ਼ਾਮ ਲਗਾਏ ਗਏ ਹਨ।